View in English:
September 21, 2024 11:27 pm

ਕਪੂਰਥਲਾ ‘ਚ ਕਿਸਾਨ ਮਲਕੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ

ਸਾਬਕਾ ਫੌਜੀ ਨੇ ਚਲਾਈ ਗੋਲੀ
ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ
ਕਪੂਰਥਲਾ : ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਸਰੂਪਵਾਲ ਵਿੱਚ ਇੱਕ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਪਣੇ ਘਰ ਦੇ ਬਾਹਰ ਖੜ੍ਹਾ ਆਪਣੇ ਮਕਾਨ ਦੀ ਉਸਾਰੀ ਦਾ ਕੰਮ ਦੇਖ ਰਿਹਾ ਸੀ। ਫਿਰ ਡਰੇਨ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਉਸ ਦਾ ਗੁਆਂਢੀ ਨਾਲ ਝਗੜਾ ਹੋ ਗਿਆ। ਗੁਆਂਢੀ ਸਾਬਕਾ ਫੌਜੀ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਕਿਸਾਨ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਕਿਸਾਨ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਬੀਰਪੁਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਵਿਪਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ (65) ਵਾਸੀ ਪਿੰਡ ਸਰੂਪਵਾਲ ਵਜੋਂ ਹੋਈ ਹੈ। ਇਸ ਮਾਮਲੇ ‘ਚ ਦੋ ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਲਕੀਤ ਸਿੰਘ ਸ਼ਨੀਵਾਰ ਦੁਪਹਿਰ ਉਸਾਰੀ ਦੇ ਕੰਮ ਨੂੰ ਲੈ ਕੇ ਆਪਣੇ ਘਰ ਦੇ ਬਾਹਰ ਖੜ੍ਹਾ ਸੀ, ਜਦੋਂ ਉਸ ਦਾ ਗੁਆਂਢੀ ਤਰਸੇਮ ਸਿੰਘ ਸੋਨੀ ਅਤੇ ਉਸ ਦੀ ਪਤਨੀ ਸੰਦੀਪ ਕੌਰ ਨਾਲ ਡਰੇਨ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਤੋਂ ਬਾਅਦ ਸਾਬਕਾ ਫੌਜੀ ਤਰਸੇਮ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਮਲਕੀਤ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਮਲਕੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਡੀਐਸਪੀ ਸੁਲਤਾਨਪੁਰ ਲੋਧੀ ਵਿਪਨ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਉਨ੍ਹਾਂ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। 2 ਦੋਸ਼ੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਆਪਣੇ ਲਾਇਸੰਸੀ ਰਿਵਾਲਵਰ ਤੋਂ ਮਲਕੀਤ ਸਿੰਘ ’ਤੇ 6 ਗੋਲੀਆਂ ਚਲਾਈਆਂ ਸਨ। ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਿਸ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਜੋੜੇ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

View in English