ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜੂਨ 29
ਬਿਕਰਮ ਮਜੀਠੀਆ ਵਿਰੁੱਧ ਵਿਜੀਲੈਂਸ ਕਾਰਵਾਈ ‘ਤੇ ਸਵਾਲ ਉਠਾਉਣਾ ਕੁੰਵਰ ਵਿਜੇ ਪ੍ਰਤਾਪ ਲਈ ਮਹਿੰਗਾ ਸਾਬਤ ਹੋਇਆ ਹੈ। ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ। ਮਾਨ ਸਰਕਾਰ ਦੇ ਇਸ ਵੱਡੇ ਫੈਸਲੇ ਰਾਹੀਂ ਇਹ ਸਪੱਸ਼ਟ ਸੰਦੇਸ਼ ਮਿਲਿਆ ਹੈ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਰਾਜਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਸ਼ਿਆਂ ਵਿਰੁੱਧ ਕਾਰਵਾਈ ਪਾਰਟੀ ਦੀ ਵਿਚਾਰਧਾਰਾ ਹੈ, ਜੋ ਵੀ ਇਸ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਹੈ, ਉਸਦੀ ਪਾਰਟੀ ਵਿੱਚ ਕੋਈ ਜਗ੍ਹਾ ਨਹੀਂ ਹੈ।