ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 18
ਕੇਂਦਰ ਸਰਕਾਰ ਨੇ ਭਾਜਪਾ ਆਗੂ ਅਰਵਿੰਦ ਸਿੰਘ ਲਵਲੀ ਦੀ ਸੁਰੱਖਿਆ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਸੀ ਜਿਸ ਦੇ ਚੱਲਦਿਆਂ ਗ੍ਰਹਿ ਮੰਤਰਾਲੇ ਨੇ ਲਵਲੀ ਦੀ ਸੁਰੱਖਿਆ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭਾਜਪਾ ਨੇਤਾ ਅਰਵਿੰਦ ਸਿੰਘ ਲਵਲੀ ਨੂੰ Y+ ਸੁਰੱਖਿਆ ਦਿੱਤੀ ਗਈ ਹੈ। ਇਸ ਕਾਰਨ ਲਵਲੀ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਜ਼ਿਕਰਯੋਗ ਹੈ ਕਿ ਅਰਵਿੰਦ ਸਿੰਘ ਲਵਲੀ ਨੇ ਇਸ ਸਾਲ ਮਈ ‘ਚ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ। ਅਰਵਿੰਦ ਸਿੰਘ ਨੇ ਕਿਹਾ ਕਿ ਉਹ ਰਾਜਨੀਤੀ ਛੱਡ ਦੇਣਗੇ, ਪਰ ਭਾਜਪਾ ਨਹੀਂ ਛੱਡਣਗੇ। ਜ਼ਿਕਰਯੋਗ ਹੈ ਕਿ ਅਰਵਿੰਦ ਸਿੰਘ ਲਵਲੀ ਸਾਬਕਾ ਮੰਤਰੀਆਂ ਰਾਜ ਕੁਮਾਰ ਚੌਹਾਨ, ਨਸੀਬ ਸਿੰਘ ਅਤੇ ਅਮਿਤ ਮਲਿਕ ਸਮੇਤ ਦਿੱਲੀ ਕਾਂਗਰਸ ਦੇ ਹੋਰ ਸੀਨੀਅਰ ਨੇਤਾਵਾਂ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸਨ।