ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਫਰਵਰੀ 11
ਦਿੱਲੀ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਨੁੰ ਹੁਣ ਮਾਡਲ ਸਟੇਟ ਬਣਾਇਆ ਜਾਵੇਗਾ ਅਤੇ ਉਸਨੂੰ ਅਸੀਂ ਪੂਰੇ ਦੇਸ਼ ਦੇ ਅੰਦਰ ਵਿਖਾਵਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਵੱਡੇ ਪੱਧਰ ਤੇ ਕੰਪਨੀਆਂ ਨਿਵੇਸ਼ ਕਰ ਰਹੀਆਂ ਹਨ। ਅਸੀਂ ਸ਼ਹਿਰਾਂ ਤੇ ਪਿੰਡਾਂ ਦੇ ਵਿਕਾਸ ਦੇ ਕੰਮਾਂ ਨੂੰ ਤੇਜ਼ ਕਰਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਹਜ਼ਾਰਾਂ ਲੋਕਾਂ ਨੂੰ ਨੌਕਰੀਆਂ ਦੇ ਚੁੱਕੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਪੈਸੇ ਵੰਡਣ ਵਾਲੀ ਰਾਜਨੀਤੀ ਕਰਦੀਆਂ ਹਨ, ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਹਾਲਾਂਕਿ ਦਿੱਲੀ ਵਿਚ ਲੋਕਾਂ ਦੁਆਰਾ ਦਿੱਤੇ ਗਏ ਫ਼ਤਵੇਂ ਦਾ ਭਗਵੰਤ ਮਾਨ ਨੇ ਸਵਾਗਤ ਕੀਤਾ ਅਤੇ ਕਿਹਾ ਕਿ ਸਾਡੀ ਪਾਰਟੀ ਦਿੱਲੀ ਦੇ ਅੰਦਰ ਹੋਰ ਵਧੀਆ ਕੰਮ ਕਰਨ ਦੀ ਕੋਸਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਟੋਲ ਪਲਾਜ਼ਾ ਵੱਡੇ ਪੱਧਰ ਤੇ ਬੰਦ ਕੀਤੇ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਫ਼ਾਇਦਾ ਮਿਲ ਰਿਹਾ ਹੈ। ਅਸੀਂ ਸਿੱਖਿਆ ਅਤੇ ਸਿਹਤ ਤੇ ਕੰਮ ਕਰ ਰਹੇ ਹਾਂ।