View in English:
September 28, 2024 2:03 pm

ਕੈਬਨਿਟ ਮੰਤਰੀ ਗਗਨ ਮਾਨ ਦਾ ਵਿਆਹ ਭਲਕੇ

ਅੱਜ ਸ਼ਾਮ ਨੂੰ ਮਹਿੰਦੀ ਦੀ ਰਸਮ ਤੋਂ ਬਾਅਦ ਜਾਗੋ ਪ੍ਰੋਗਰਾਮ ਹੋਵੇਗਾ
ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਅੱਜ ਸ਼ਾਮ ਨੂੰ ਮਹਿੰਦੀ ਦੀ ਰਸਮ ਤੋਂ ਬਾਅਦ ਜਾਗੋ ਪ੍ਰੋਗਰਾਮ ਹੋਵੇਗਾ।

ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਨਿਭਾਈਆਂ ਜਾ ਰਹੀਆਂ ਹਨ। ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦਾ ਪਰਿਵਾਰ ਅਤੇ ਰਿਸ਼ਤੇਦਾਰ ਸ਼ਾਮਲ ਹੋਏ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਸਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ।

Leave a Reply

Your email address will not be published. Required fields are marked *

View in English