ਕੈਬਿਨੇਟ ਮੰਤਰੀਆਂ ਵਲੋਂ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 14

ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਮਰਹੂਮ ਆਈ.ਪੀ.ਐਸ.ਅਧਿਕਾਰੀ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁਖ ਸਾਂਝਾ ਕੀਤਾ ਗਿਆ।

ਹਰਭਜਨ ਸਿੰਘ ਈ. ਟੀ. ਓ. ਨੇ ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖ ਦੀ ਗੱਲ ਹੈ ਕਿ ਇਕ ਕਾਬਲ ਅਫ਼ਸਰ ਨੂੰ ਜਾਤੀ ਵਿਤਕਰੇ ਦਾ ਸ਼ਿਕਾਰ ਬਣਾਇਆ ਗਿਆ ਜ਼ੋ ਕਿ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਵਾਈ ਪੂਰਨ ਕੁਮਾਰ ਦੀ ਮੌਤ ਤੋਂ ਬਾਅਦ ਜ਼ੋ ਕੁਝ ਉਨ੍ਹਾਂ ਦੇ ਪਰਿਵਾਰ ਨੂੰ ਸਹਿਣ ਕਰਨਾ ਪੈ ਰਿਹਾ ਹੈ ਉਸ ਨੂੰ ਦੇਖ ਇਹ ਦੁਖ ਹੋਰ ਵਧ ਜਾਂਦਾ ਹੈ। ਉਨ੍ਹਾਂ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਕਾਰਵਾਈ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ ਤਾਂ ਜ਼ੋ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਆਸ ਬੱਝ ਸਕੇ।

Leave a Reply

Your email address will not be published. Required fields are marked *

View in English