View in English:
October 16, 2024 10:58 pm

ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ
ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫਾ ਸ਼੍ਰੋਮਣੀ ਕਮੇਟੀ ਨੂੰ ਭੇਜ ਕੇ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਿੱਜਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਰਹੇ ਹਨ। ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਸ਼ਲ ਮੀਡੀਆ ਟੀਮ ਵਿਰਸਾ ਸਿੰਘ ਵਲਟੋਹਾ ਦਾ ਸਮਰਥਨ ਕਰ ਰਹੀ ਹੈ।

ਉਨ੍ਹਾਂ ਭਾਵੁਕ ਹੋ ਕੇ ਕਿਹਾ ਕਿ ਉਹ ਵਿਰਸਾ ਸਿੰਘ ਵਲਟੋਹਾ ਤੋਂ ਡਰਨ ਵਾਲੇ ਨਹੀਂ ਹਨ, ਪਰ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਉਨ੍ਹਾਂ ਦਾ ਸਮਰਥਨ ਕਰਨਾ ਉਨ੍ਹਾਂ ਨੂੰ ਬਹੁਤ ਦੁਖੀ ਕਰ ਰਿਹਾ ਹੈ, ਜਿਸ ਕਾਰਨ ਉਹ ਅਸਤੀਫਾ ਦੇ ਰਹੇ ਹਨ। ਕਿਉਂਕਿ ਉਹ ਜਥੇਦਾਰ ਹੀ ਨਹੀਂ, ਧੀਆਂ ਦਾ ਬਾਪ ਵੀ ਹੈ।

ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਰਮਿਆਨ ਅਸਤੀਫਾ

ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੇ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਦੋਸ਼ ਲਾਇਆ ਸੀ ਕਿ ਜਥੇਦਾਰ ਆਰਐਸਐਸ ਅਤੇ ਭਾਜਪਾ ਦੇ ਦਬਾਅ ਹੇਠ ਕੰਮ ਕਰਦੇ ਹਨ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਨੂੰ 15 ਅਕਤੂਬਰ ਨੂੰ ਸਬੂਤਾਂ ਸਮੇਤ ਪੇਸ਼ ਹੋਣ ਲਈ ਬੁਲਾਇਆ ਗਿਆ।

ਕੱਲ੍ਹ ਜਦੋਂ ਵਿਰਸਾ ਸਿੰਘ ਵਲਟੋਹਾ ਪੇਸ਼ ਹੋਏ ਤਾਂ ਉਨ੍ਹਾਂ ਆਪਣਾ ਸਪੱਸ਼ਟੀਕਰਨ ਦਿੱਤਾ ਅਤੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਸਬੂਤਾਂ ਦੀ ਪੈਨਡਰਾਈਵ ਵੀ ਸੌਂਪੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਨੇ ਮੀਟਿੰਗ ਕਰਕੇ ਫੈਸਲਾ ਕੀਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਅਕਾਲੀ ਦਲ ‘ਚੋਂ ਕੱਢ ਦਿੱਤਾ ਜਾਵੇ।

ਖੁਦ ਅਕਾਲੀ ਦਲ ਛੱਡ ਦਿੱਤਾ ਸੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਪਹਿਲਾਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਅਕਾਲੀ ਦਲ ਨੇ ਵੀ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਜਨਤਾ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *

View in English