ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 21
ਦਿੱਲੀ ਸਰਕਾਰ ਨੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਨਾਂ ‘ਤੇ ਵਜ਼ੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਨੂੰ ਅੰਬੇਡਕਰ ਸਨਮਾਨ ਸਕਾਲਰਸ਼ਿਪ ਦਾ ਨਾਂ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਦਲਿਤ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਨ ਲਈ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰੀ ਮੁਲਾਜ਼ਮਾਂ ਦੇ ਬੱਚਿਆਂ ਨੂੰ ਵੀ ਲਾਭ ਮਿਲੇਗਾ।
ਕੇਜਰੀਵਾਲ ਨੇ ਕਿਹਾ ਕਿ ਇਹ ਸਕੀਮ ਦਲਿਤ ਵਰਗ ਦੇ ਬੱਚਿਆਂ ਲਈ ਹੈ। ਉਨ੍ਹਾਂ ਦੀ ਪੜ੍ਹਾਈ ਅਤੇ ਪੜ੍ਹਾਈ ਤੋਂ ਬਾਅਦ ਨੌਕਰੀਆਂ ਦੀ ਤਿਆਰੀ ਦਾ ਖਰਚਾ ਦਿੱਲੀ ਸਰਕਾਰ ਚੁੱਕੇਗੀ। ਇਸ ਤਹਿਤ ਦਲਿਤ ਵਰਗ ਦੇ ਬੱਚੇ ਵਜ਼ੀਫੇ ਤਹਿਤ ਵਿਦੇਸ਼ ਜਾ ਕੇ ਪੜ੍ਹਾਈ ਕਰ ਸਕਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਦਲਿਤ ਵਰਗ ਤੋਂ ਆਉਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਬੱਚੇ ਵੀ ਇਸ ਸਕੀਮ ਦਾ ਲਾਭ ਲੈ ਸਕਣਗੇ। ਕੇਜਰੀਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਜਿਸ ਤਰ੍ਹਾਂ ਸੰਸਦ ‘ਚ ਬਾਬਾ ਸਾਹਿਬ ਦਾ ਅਪਮਾਨ ਕੀਤਾ ਹੈ, ਉਸ ਦੇ ਜਵਾਬ ‘ਚ ਅਸੀਂ ਬਾਬਾ ਸਾਹਿਬ ਦੇ ਸਨਮਾਨ ‘ਚ ਦਲਿਤ ਵਰਗ ਲਈ ਇਹ ਯੋਜਨਾ ਲੈ ਕੇ ਆਏ ਹਾਂ।