View in English:
October 6, 2024 6:56 pm

ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ , GMCH-32 ਦੇ ਬਲੱਡ ਬੈਂਕ ਦੀ ਗੈਲਰੀ ‘ਚ ਲੱਗੀ ਅੱਗ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 6

ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਬਲੱਡ ਬੈਂਕ ਦੀ ਗੈਲਰੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਕਾਰਨ ਹਸਪਤਾਲ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਅੱਗ ਡੱਕ ਬਾਕਸ ਵਿੱਚ ਲੱਗੀ ਪਰ ਮੌਕੇ ’ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਦੀ ਮੁਸਤੈਦੀ ਕਾਰਨ ਅੱਗ ’ਤੇ ਤੁਰੰਤ ਕਾਬੂ ਪਾ ਲਿਆ ਗਿਆ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਪਰ ਕੁਝ ਸਮੇਂ ਤੋਂ ਹਸਪਤਾਲ ਪ੍ਰਸ਼ਾਸਨ ਬੇਵੱਸ ਨਜ਼ਰ ਆ ਰਿਹਾ ਸੀ। ਖੁਸ਼ਕਿਸਮਤੀ ਰਹੀ ਕਿ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ।

ਸੂਤਰਾਂ ਅਨੁਸਾਰ ਅੱਗ ਲੱਗਣ ਕਾਰਨ ਬਲੱਡ ਬੈਂਕ ਦੇ ਪ੍ਰਬੰਧ ਥੋੜ੍ਹਾ ਪ੍ਰਭਾਵਿਤ ਹੋਏ ਹਨ ਪਰ ਸਥਿਤੀ ਹੁਣ ਕਾਬੂ ਹੇਠ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਸੁਰੱਖਿਆ ਕਰਮੀਆਂ ਦੀ ਤੁਰੰਤ ਕਾਰਵਾਈ ਨਾਲ ਵੱਡਾ ਹਾਦਸਾ ਟਲ ਗਿਆ।

Leave a Reply

Your email address will not be published. Required fields are marked *

View in English