View in English:
September 28, 2024 3:55 pm

ਚੰਡੀਗੜ੍ਹ : ਪੰਜਾਬ ਕਾਂਗਰਸ ਅੱਜ ਕਰੇਗੀ ਰੋਸ ਪ੍ਰਦਰਸ਼ਨ

NEET ਪ੍ਰੀਖਿਆ ‘ਚ ਘਪਲੇਬਾਜ਼ੀ ਦਾ ਵਿਰੋਧ ਕਰੇਗੀ ਪਾਰਟੀ
ਰਾਜਾ ਵੜਿੰਗ ਸਮੇਤ ਕਈ ਆਗੂ ਹੋਣਗੇ ਹਾਜ਼ਰ
ਚੰਡੀਗੜ੍ਹ : ਪੰਜਾਬ ਕਾਂਗਰਸ ਅੱਜ NEET ਪ੍ਰੀਖਿਆ ‘ਚ ਧਾਂਦਲੀ ਦੇ ਖਿਲਾਫ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰੇਗੀ। ਇਸ ਮੌਕੇ ਪਾਰਟੀ ਦੇ ਚੰਡੀਗੜ੍ਹ ਹੈੱਡਕੁਆਰਟਰ ‘ਤੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤਾ ਜਾਵੇਗਾ। ਇਸ ਵਿੱਚ ਸਾਰੇ ਜ਼ਿਲ੍ਹਾ ਪ੍ਰਧਾਨ, ਬਲਾਕ ਮੁਖੀ, ਹਲਕਾ ਇੰਚਾਰਜ ਅਤੇ ਕੋਆਰਡੀਨੇਟਰ ਸ਼ਾਮਲ ਹੋਣਗੇ।

ਇਹ ਪ੍ਰਦਰਸ਼ਨ ਸਵੇਰੇ ਕਰੀਬ ਸਾਢੇ 10 ਵਜੇ ਸ਼ੁਰੂ ਹੋਵੇਗਾ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਦਾ ਕਹਿਣਾ ਹੈ ਕਿ NEET ਪ੍ਰੀਖਿਆ ਵਿੱਚ ਧਾਂਦਲੀ ਬਹੁਤ ਵੱਡੀ ਹੈ। ਇਸ ਨਾਲ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪੈ ਸਕਦਾ ਹੈ। ਇਸ ਵਿੱਚ ਜੋ ਵੀ ਸ਼ਾਮਲ ਹੈ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ

Leave a Reply

Your email address will not be published. Required fields are marked *

View in English