View in English:
June 25, 2025 10:01 pm

ਛਾਪੇਮਾਰੀ ਮਗਰੋਂ ਵਿਜੀਲੈਂਸ ਨੇ ਮਜੀਠੀਆ ਨੂੰ ਲਿਆ ਹਿਰਾਸਤ ‘ਚ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਜੂਨ 25

ਸਾਬਕਾ ਕੈਬਨਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ ਹੋਈ ਹੈ। ਇਹ ਰੇਡ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ਗਰੀਨ ਐਵਨਿਊ ਵਿਖੇ ਕੀਤੀ ਗਈ ਹੈ ਇਸ ਰੇਡ ਸਮੇਂ ਬਿਕਰਮ ਸਿੰਘ ਮਜੀਠੀਆ ਤੇ ਉਹਨਾਂ ਦੀ ਧਰਮ ਪਤਨੀ ਵਿਧਾਇਕ ਗਨੀਵ ਕੌਰ ਕੋਠੀ ਵਿੱਚ ਮੌਜੂਦ ਸਨ, ਗਨੀਵ ਕੌਰ ਮਜੀਠੀਆ ਨੇ ਕਿਹਾ ਕਿ 30 ਦੇ ਕਰੀਬ ਬੰਦੇ ਧੱਕਾ ਮਾਰ ਕੇ ਉਹਨਾਂ ਦੇ ਘਰ ਦਾਖਲ ਹੋਏ ਹਨ l ਵਿਜੀਲੈਂਸ ਵੱਲੋਂ ਮਜੀਠੀਆ ਨੂੰ ਗ੍ਰਿਫਤਾਰ ਕਰਨ ਦੀ ਵੀ ਸੂਚਨਾ ਹੈ।

ਬਿਕਰਮ ਸਿੰਘ ਮਜੀਠੀਆ ਦੀ ਕੋਠੀ ਦੇ ਆਸ ਪਾਸ ਭਾਰੀ ਸੁਰੱਖਿਆ ਫੋਰਸ ਲਗਾ ਦਿੱਤੀ ਗਈ ਹੈ ਅਤੇ ਕਿਸੇ ਨੂੰ ਵੀ ਕਿਸੇ ਰਸਤੇ ਥਾਣੀ ਉਸ ਦੀ ਕੋਠੀ ਦੇ ਨਜ਼ਦੀਕ ਨਹੀਂ ਜਾਣ ਦਿੱਤਾ ਜਾ ਰਿਹਾ।

ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ‘ਤੇ ਚੱਲ ਰਹੀ ਵਿਜੀਲੈਂਸ ਛਾਪੇਮਾਰੀ ਦੌਰਾਨ ਉਨ੍ਹਾਂ ਨੇ ਵੀਡੀਓ ਆਪਣੇ ਐਕਸ ਅਕਾਊਂਟ ‘ਤੇ ਸਾਂਝੀ ਕੀਤੀ। ਮਜੀਠੀਆ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਸਰਕਾਰ ਨੂੰ ਝੂਠੇ ਡਰੱਗ ਮਾਮਲੇ ਵਿੱਚ ਮੇਰੇ ਖਿਲਾਫ ਕੁਝ ਨਹੀਂ ਮਿਲਿਆ, ਹੁਣ ਉਹ ਮੇਰੇ ਖਿਲਾਫ ਇੱਕ ਨਵਾਂ ਝੂਠਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਰਹੇ ਹਨ। ਅੱਜ ਵਿਜੀਲੈਂਸ ਦੇ ਐਸਐਸਪੀ ਦੀ ਅਗਵਾਈ ਵਾਲੀ ਟੀਮ ਨੇ ਮੇਰੇ ਘਰ ਛਾਪਾ ਮਾਰਿਆ।

Leave a Reply

Your email address will not be published. Required fields are marked *

View in English