ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਦਸੰਬਰ 23
ਰਾਜਧਾਨੀ ਦਿੱਲੀ ਵਿੱਚ ਅੱਜ ਤੋਂ ਮਹਿਲਾ ਸਨਮਾਨ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਆਤਿਸ਼ੀ ਨੇ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਕੀਤੀ ਹੈ। ‘ਆਪ’ ਨੇਤਾ ਦਿੱਲੀ ਦੇ ਕਿਦਵਈ ਨਗਰ ਪਹੁੰਚੇ ਸਨ। ਕੁਝ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਇਸ ਸਕੀਮ ਨੂੰ ਸ਼ੁਰੂ ਕਰਨ ਦਾ ਜ਼ਿਕਰ ਕੀਤਾ ਸੀ।
ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਦਿੱਲੀ ਦੀਆਂ ਔਰਤਾਂ ਨੂੰ ਚੋਣਾਂ ਤੋਂ ਪਹਿਲਾਂ ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ। ਹਾਲਾਂਕਿ ਚੋਣਾਂ ਤੋਂ ਬਾਅਦ ਇਹ ਰਕਮ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ। ਇਸ ਸਕੀਮ ਲਈ ਰਜਿਸਟ੍ਰੇਸ਼ਨ 23 ਦਸੰਬਰ ਤੋਂ ਸ਼ੁਰੂ ਹੋ ਗਈ ਹੈ। ਪਾਰਟੀ ਆਗੂ ਤੇ ਵਰਕਰ ਘਰ-ਘਰ ਜਾ ਕੇ ਔਰਤਾਂ ਦੀ ਰਜਿਸਟ੍ਰੇਸ਼ਨ ਕਰਨਗੇ।
ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਲੋਕ ਫੋਨ ਕਰਕੇ ਪੁੱਛ ਰਹੇ ਹਨ ਕਿ ਰਜਿਸਟ੍ਰੇਸ਼ਨ ਕਦੋਂ ਸ਼ੁਰੂ ਹੋਵੇਗੀ। ਇਨ੍ਹਾਂ ਸਾਰਿਆਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ ਕਿਤੇ ਵੀ ਲਾਈਨ ਵਿੱਚ ਖੜ੍ਹਨ ਦੀ ਲੋੜ ਨਹੀਂ ਹੈ। ਵਰਕਰ ਖੁਦ ਲੋਕਾਂ ਦੇ ਘਰ ਜਾਣਉਗੇ। ਇਸ ਦੇ ਲਈ ਪਾਰਟੀ ਨੇ ਦਿੱਲੀ ਦੇ ਹਰ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਤਾਇਨਾਤ ਕੀਤੀਆਂ ਹਨ। ਰਜਿਸਟਰਡ ਹੋਣ ਵਾਲਿਆਂ ਨੂੰ ਆਪਣਾ ਕਾਰਡ ਆਪਣੇ ਕੋਲ ਰੱਖਣਾ ਹੋਵੇਗਾ। ਸਰਕਾਰ ਬਣਨ ਨਾਲ ਲੋਕਾਂ ਦੇ ਖਾਤਿਆਂ ‘ਚ ਪੈਸਾ ਆਉਣਾ ਸ਼ੁਰੂ ਹੋ ਜਾਵੇਗਾ।