ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਅਗਸਤ 18
ਅੱਜ ਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸਾਵਧਾਨੀ ਵਜੋਂ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਇਨ੍ਹਾਂ ਸਕੂਲਾਂ ਵਿਚ ਦਿੱਲੀ ਪਬਲਿਕ ਸਕੂਲ, ਮਾਡਰਨ ਕਾਨਵੈਂਟ ਅਤੇ ਸ਼੍ਰੀਰਾਮ ਸਕੂਲ ਸ਼ਾਮਿਲ ਹਨ। ਦਿੱਲੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 7 ਵਜੇ ਸਕੂਲ ਦੇ ਅੰਦਰ ਇਕ ਵਿਸਫੋਟਕ ਯੰਤਰ ਹੋਣ ਦੀ ਸੂਚਨਾ ਮਿਲੀ ਸੀ। ਦਿੱਲੀ ਪੁਲਿਸ, ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਕਈ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜੁਲਾਈ ਵਿਚ ਦਿੱਲੀ ਦੇ 20 ਤੋਂ ਵੱਧ ਸਕੂਲਾਂ ਨੂੰ ਈ.ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਪੁਲਿਸ ਦੇ ਅਨੁਸਾਰ, ਦਿੱਲੀ ਦੇ ਪੱਛਮੀ ਵਿਹਾਰ ਵਿਚ ਸਥਿਤ ਰਿਚਮੰਡ ਗਲੋਬਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਬੰਬ ਦੀ ਧਮਕੀ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਅਤੇ ਦਿੱਲੀ ਪੁਲਿਸ ਦੀ ਇਕ ਟੀਮ ਮੌਕੇ ’ਤੇ ਪਹੁੰਚ ਗਈ।