View in English:
June 30, 2024 12:02 pm

ਦਿੱਲੀ ਦੇ ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਜੂਨ 21

ਗਰਮੀ ਨਾਲ ਜੂਝ ਰਹੇ ਦਿੱਲੀ ਦੇ ਲੋਕਾਂ ਲਈ ਅੱਜ ਬਹੁਤ ਚੰਗੀ ਖਬਰ ਲੈ ਕੇ ਆਇਆ ਹੈ। ਅੱਜ ਦਿੱਲੀ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪਿਆ, ਜਦੋਂ ਕਿ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ।

ਮੀਂਹ ਕਾਰਨ NCR ਸ਼ਹਿਰਾਂ ਜਿਵੇਂ ਗਾਜ਼ੀਆਬਾਦ, ਨੋਇਡਾ, ਗੁਰੂਗ੍ਰਾਮ ਆਦਿ ਦਾ ਮੌਸਮ ਵੀ ਬਦਲ ਗਿਆ ਹੈ। ਇੱਥੇ ਅਸਮਾਨ ਬੱਦਲਵਾਈ ਹੈ। ਦਿੱਲੀ ਦੇ ਰੋਹਿਣੀ ਇਲਾਕੇ ‘ਚ ਭਾਰੀ ਮੀਂਹ ਦੇਖਣ ਨੂੰ ਮਿਲਿਆ ਹੈ, ਜਦਕਿ ਰਾਜੌਰੀ ਗਾਰਡਨ, ਧੌਲਾ ਕੂਆਂ, ਏਮਜ਼ ਆਦਿ ਖੇਤਰਾਂ ‘ਚ ਹਲਕੀ ਰਫ਼ਤਾਰ ਨਾਲ ਮੀਂਹ ਪੈ ਰਿਹਾ ਹੈ। ਇਸ ਕਾਰਨ ਐਨਸੀਆਰ ਦਾ ਮੌਸਮ ਵੀ ਬਦਲ ਗਿਆ ਹੈ।

ਬਾਹਰੀ ਦਿੱਲੀ ਦੇ ਰੋਹਿਣੀ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਗਰਮੀ ਤੋਂ ਮਿਲੀ ਰਾਹਤ। ਕੁਝ ਸੜਕਾਂ ‘ਤੇ ਪਾਣੀ ਵੀ ਜਮ੍ਹਾਂ ਹੋ ਗਿਆ।

Leave a Reply

Your email address will not be published. Required fields are marked *

View in English