View in English:
May 20, 2024 10:13 pm

ਦੁਸਹਿਰੇ ‘ਤੇ ਦਿੱਲੀ ‘ਚ ਪ੍ਰਦੂਸ਼ਣ ਦੀ ਚਾਦਰ ਵਿਛੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਅਕਤੂਬਰ 24

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੌਸਮ ਠੰਡਾ ਹੋਣ ਦੇ ਨਾਲ ਹੀ ਪ੍ਰਦੂਸ਼ਣ ਦਾ ਪ੍ਰਭਾਵ ਵੀ ਵਧਣਾ ਸ਼ੁਰੂ ਹੋ ਗਿਆ ਹੈ। ਜਿਸ ਦਾ ਅਸਰ ਨਾ ਸਿਰਫ਼ ਦਿੱਲੀ ਬਲਕਿ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸਵੇਰੇ ਦਿੱਲੀ ਦੇ ਕਈ ਇਲਾਕਿਆਂ ‘ਚ ਹਵਾ ਪ੍ਰਦੂਸ਼ਣ ਕਾਰਨ ਹਵਾ ਬਹੁਤ ਖਰਾਬ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਫਰ ਇੰਡੀਆ ਨੇ ਕਿਹਾ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਗਾਤਾਰ ਬਹੁਤ ਖਰਾਬ ਸ਼੍ਰੇਣੀ ਵਿੱਚ ਹੈ। ਅੱਜ ਧੌਲਾ ਕੁਆਂ ਵਿੱਚ AQI 303 ਦਰਜ ਕੀਤਾ ਗਿਆ ਸੀ।

ਸੋਮਵਾਰ ਨੂੰ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ 263 ਦਰਜ ਕੀਤਾ ਗਿਆ ਸੀ , ਜੋ ਕਿ ਖਰਾਬ ਸ਼੍ਰੇਣੀ ਵਿੱਚ ਸੀ।

Leave a Reply

Your email address will not be published. Required fields are marked *

View in English