ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਦਸੰਬਰ 25
ਦੇਸ਼ ਦੀ ਰਾਜਧਾਨੀ ਵਿਚ ਤਾਪਮਾਨ ’ਚ ਗਿਰਾਵਟ ਦੇ ਨਾਲ ਸੀਤ ਲਹਿਰ ਜਾਰੀ ਹੈ। ਇਸ ਦੇ ਨਾਲ ਹੀ ਹਵਾ ਪ੍ਰਦੂਸ਼ਣ ਕਾਰਨ ਵਿਜ਼ੀਬਿਲਟੀ ਵੀ ਜ਼ੀਰੋ ਹੋ ਗਈ ਹੈ। ਚਾਰੇ ਪਾਸੇ ਧੁੰਦ ਨਜ਼ਰ ਆ ਰਹੀ ਹੈ। ਇਸ ਸਥਿਤੀ ਨੂੰ ਦੇਖਦੇ ਹੋਏ ਦਿੱਲੀ ਏਅਰਪੋਰਟ ਨੇ ਯਾਤਰੀਆਂ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ।
ਹਵਾਈ ਅੱਡੇ ਨੇ ਕਿਹਾ ਕਿ ਜਿਹੜੀਆਂ ਉਡਾਣਾਂ ਸ਼੍ਰੇਣੀ 3 ਦੇ ਅਨੁਸਾਰ ਨਹੀਂ ਹਨ, ਉਨ੍ਹਾਂ ਨੂੰ ਧੁੰਦ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਵਾਈ ਅੱਡੇ ਨੇ ਯਾਤਰੀਆਂ ਨੂੰ ਉਡਾਣ ਦੀ ਸਥਿਤੀ ਬਾਰੇ ਤਾਜ਼ਾ ਜਾਣਕਾਰੀ ਲਈ ਆਪਣੀਆਂ ਸੰਬੰਧਿਤ ਏਅਰਲਾਈਨਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ। ਐਡਵਾਈਜ਼ਰੀ ’ਚ ਏਅਰਪੋਰਟ ਨੇ ਕਿਹਾ ਹੈ ਕਿ ਦਿੱਲੀ ਏਅਰਪੋਰਟ ’ਤੇ ਲੈਂਡਿੰਗ ਅਤੇ ਟੇਕ ਆਫ ਜਾਰੀ ਹੈ, ਪਰ ਗ੍ਰੈਪ 3 ਦੀ ਪਾਲਣਾ ਨਾ ਕਰਨ ਵਾਲੀਆਂ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ। ਦੂਜੇ ਪਾਸੇ ਮੌਸਮ ਵਿਭਾਗ ਨੇ ਅੱਜ ਤੇ 27 ਦਸੰਬਰ ਲਈ ਸੰਘਣੀ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।