View in English:
June 7, 2025 6:41 pm

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼

ਫੈਕਟ ਸਮਾਚਾਰ ਸੇਵਾ

ਤਰਨਤਾਰਨ, ਜੂਨ 6

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ ਦੋ .30 ਬੋਰ ਪੀਐਕਸ5 – ਸਮੇਤ ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਲਖਨਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਹਥਿਆਰ ਅਤੇ ਗੋਲੀ-ਸਿੱਕੇ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਸੂਰਜਪਾਲ ਸਿੰਘ , ਪਾਕਿਸਤਾਨ-ਅਧਾਰਤ ਹੈਂਡਲਰਾਂ ਰਾਣਾ ਅਤੇ ਸਿਕੰਦਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰ-ਗੋਲੀ ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦੇ ਸਨ।

Leave a Reply

Your email address will not be published. Required fields are marked *

View in English