View in English:
May 10, 2024 5:49 am

ਪਾਕਿਸਤਾਨ ‘ਚ ਭੂਚਾਲ ਕਾਰਨ 9 ਦੀ ਮੌਤ

ਭੂਚਾਲ ਦਾ ਕੇਂਦਰ ਅਫਗਾਨਿਸਤਾਨ ‘ਚ, ਤੀਬਰਤਾ 6.6
ਨਵੀਂ ਦਿੱਲੀ : ਮੰਗਲਵਾਰ ਦੇਰ ਰਾਤ 10.15 ਵਜੇ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.6 ਮਾਪੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 133 ਕਿਲੋਮੀਟਰ ਦੱਖਣ-ਪੂਰਬ ਵਿਚ ਜ਼ਮੀਨ ਤੋਂ 156 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਪਾਕਿਸਤਾਨ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ 302 ਲੋਕ ਜ਼ਖਮੀ ਹਨ।

ਇਸ ਦਾ ਅਸਰ ਭਾਰਤ ਵਿੱਚ ਵੀ ਦੇਖਣ ਨੂੰ ਮਿਲਿਆ। ਦਿੱਲੀ, ਰਾਜਸਥਾਨ, ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵੀ ਹਿੱਲ ਗਏ। ਇਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਆਪਣੀ ਜਾਨ ਬਚਾਉਣ ਲਈ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਦਿੱਲੀ-ਐਨਸੀਆਰ, ਗਾਜ਼ੀਆਬਾਦ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੇ ਪੂਰੀ ਰਾਤ ਘਰਾਂ ਦੇ ਬਾਹਰ ਬਿਤਾਈ।

Leave a Reply

Your email address will not be published. Required fields are marked *

View in English