ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 23
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਵਾਇਨਾਡ ਲੋਕ ਸਭਾ ਉਪ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ, ਭਰਾ ਰਾਹੁਲ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਈ ਹੋਰ ਨੇਤਾ ਮੌਜੂਦ ਸਨ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸਥਾਨਕ ਆਗੂਆਂ ਦੀ ਹਾਜ਼ਰੀ ਵਿੱਚ ਨਾਮਜ਼ਦਗੀ ਫਾਰਮ ਭਰੇ ਸਨ। ਨਾਮਜ਼ਦਗੀ ਫਾਰਮ ਭਰਨ ਤੋਂ ਬਾਅਦ ਉਨ੍ਹਾਂ ਨੇ ਆਪਣੇ ਭਰਾ ਰਾਹੁਲ ਗਾਂਧੀ ਨਾਲ ਰੋਡ ਸ਼ੋਅ ਕੀਤਾ। ਦੱਸ ਦੇਈਏ ਕਿ ਵਾਇਨਾਡ ਉਪ ਚੋਣ ਵਿੱਚ ਪ੍ਰਿਅੰਕਾ ਗਾਂਧੀ ਦਾ ਮੁਕਾਬਲਾ ਭਾਜਪਾ ਉਮੀਦਵਾਰ ਨਵਿਆ ਹਰੀਦਾਸ ਨਾਲ ਹੋਣ ਜਾ ਰਿਹਾ ਹੈ।