View in English:
January 22, 2025 6:55 am

ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜਨਵਰੀ 21

ਪੰਜਾਬ ਸਰਕਾਰ ਨੇ ਸੂਬੇ ਦੇ ਡਾਕਟਰਾਂ ਦੀ ਤਨਖਾਹ ਵਾਧੇ ਦੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾਕਟਰਾਂ ਦੀਆਂ ਤਨਖਾਹਾਂ ਤਿੰਨ ਪੜਾਵਾਂ ਵਿਚ ਵਧਣਗੀਆਂ। ਨਿਯੁਕਤੀ ਦੇ ਸਮੇਂ ਤਨਖਾਹ 56,100 ਰੁਪਏ 5 ਸਾਲ ਦੀ ਨੌਕਰੀ ਤੋਂ ਬਾਅਦ 67,400 ਅਤੇ 15 ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਤਨਖ਼ਾਹ 1.22 ਲੱਖ ਰੁਪਏ ਹੋਵੇਗੀ।

ਵਿੱਤ ਵਿਭਾਗ ਨੇ ਬੀਤੇ ਦਿਨ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਵਿਭਾਗ ਨੇ ਡਾਕਟਰਾਂ ਲਈ 24 ਘੰਟੇ ਸੁਰੱਖਿਆ ਦੀ ਮੰਗ ਸੰਬੰਧੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨਾਲ ਇਕ ਖਰੜਾ ਵੀ ਸਾਂਝਾ ਕੀਤਾ ਹੈ, ਜਿਸ ਦੇ ਤਹਿਤ ਹਸਪਤਾਲਾਂ ਵਿਚ ਖ਼ਾਸ ਕਰ ਮਹਿਲਾ ਡਾਕਟਰਾਂ ਦੀ ਸੁਰੱਖਿਆ ਲਈ ਗਾਰਡ ਤਾਇਨਾਤ ਕੀਤੇ ਜਾਣਗੇ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਰਕਾਰ ਵਲੋਂ ਆਪਣੀ ਮੁੱਖ ਮੰਗ ਪੂਰੀ ਕਰਨ ਤੋਂ ਬਾਅਦ ਹੜਤਾਲ ਕਰਨ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ।

Leave a Reply

Your email address will not be published. Required fields are marked *

View in English