ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਫਰਵਰੀ 11
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਪ੍ਰਗਤੀ ਅਤੇ ਅੱਗੇ ਦੇ ਰੋਡਮੈਪ ਬਾਰੇ ਚਰਚਾ ਕੀਤੀ। ਮਾਨ ਨੇ ਕਿਹਾ ਕਿ ਉਹ ਪੰਜਾਬ ਨੂੰ ਇੱਕ ਉਦਾਹਰਣ ਸੂਬਾ ਬਣਾਉਣ ਲਈ ਦਿੱਲੀ ਦੀ ਮੁਹਾਰਤ ਦੀ ਵਰਤੋਂ ਕਰਨਗੇ।
ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ ਅਤੇ ਦੋ ਸਾਲਾਂ ਦੇ ਅੰਦਰ ਸੂਬੇ ਨੂੰ ਵਿਕਾਸ ਦੇ ਮਾਡਲ ਵਿੱਚ ਤਬਦੀਲ ਕਰਨ ਦੇ ਮਹੱਤਵਾਕਾਂਖੀ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।
ਹਾਲ ਹੀ ਵਿੱਚ ਹੋਈਆਂ ਦਿੱਲੀ ਚੋਣਾਂ ਵਿੱਚ ਪੰਜਾਬ ਟੀਮ ਦੇ ਅਣਥੱਕ ਯਤਨਾਂ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਮਾਨ ਨੇ ਕਿਹਾ, “ਪੰਜਾਬ ਦੇ ਸਾਡੇ ਆਗੂਆਂ ਅਤੇ ਵਰਕਰਾਂ ਨੇ ਦਿੱਲੀ ਚੋਣਾਂ ਦੌਰਾਨ ਤਨਦੇਹੀ ਨਾਲ ਕੰਮ ਕੀਤਾ ਅਤੇ ਉਨ੍ਹਾਂ ਦਾ ਯੋਗਦਾਨ ਅਨਮੋਲ ਸੀ। ਅਰਵਿੰਦ ਕੇਜਰੀਵਾਲ ਜੀ ਅਤੇ ਮੈਂ ਉਨ੍ਹਾਂ ਦੇ ਸਮਰਪਣ ਲਈ ਤਹਿ ਦਿਲੋਂ ਧੰਨਵਾਦੀ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦਾ ਧਿਆਨ ਪੰਜਾਬ ਵਿੱਚ ਬੇਮਿਸਾਲ ਸ਼ਾਸਨ ਪ੍ਰਦਾਨ ਕਰਨ ‘ਤੇ ਬਣਿਆ ਹੋਇਆ ਹੈ, ਜਿਸਦੀ ਪ੍ਰੇਰਨਾ ਪਿਛਲੇ ਦਹਾਕੇ ਦੌਰਾਨ ਦਿੱਲੀ ਵਿੱਚ ‘ਆਪ’ ਦੇ ਪਰਿਵਰਤਨਸ਼ੀਲ ਕੰਮਾਂ ਤੋਂ ਲਈ ਗਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੇ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। 850 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨੇ ਸਿਹਤ ਸੰਭਾਲ ਤੱਕ ਪਹੁੰਚ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ, ਜਦੋਂ ਕਿ ਸਕੂਲ ਆਫ਼ ਐਮੀਨੈਂਸ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ। “ਪੰਜਾਬ ਵਿੱਚ ਸਰਕਾਰੀ ਸਕੂਲ ਦੇ ਵਿਦਿਆਰਥੀ ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਹ ਗੁਣਵੱਤਾ ਵਾਲੀ ਸਿੱਖਿਆ ਪ੍ਰਤੀ ਸਾਡੀ ਵਚਨਬੱਧਤਾ ਦਾ ਨਤੀਜਾ ਹੈ,”
ਮੁੱਖ ਮੰਤਰੀ ਨੇ ਸਰਕਾਰ ਦੀਆਂ ਰੁਜ਼ਗਾਰ ਪਹਿਲਕਦਮੀਆਂ ਵੱਲ ਇਹ ਕਹਿੰਦੇ ਹੋਏ ਇਸ਼ਾਰਾ ਕੀਤਾ, ਕਿ ਪਿਛਲੇ ਤਿੰਨ ਸਾਲਾਂ ਵਿੱਚ ਪੱਖਪਾਤ ਜਾਂ ਰਿਸ਼ਵਤਖੋਰੀ ਤੋਂ ਬਿਨਾਂ 50,000 ਤੋਂ ਵੱਧ ਯੋਗਤਾ-ਅਧਾਰਤ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 17 ਟੋਲ ਪਲਾਜ਼ਾ ਬੰਦ ਕਰਨਾ, ਜਨਤਾ ਲਈ ਰੋਜ਼ਾਨਾ 62 ਲੱਖ ਰੁਪਏ ਦੀ ਬਚਤ ਹੋਣੀ ਅਤੇ ਇੱਕ ਵਿਧਾਇਕ ਇਕ ਪੈਨਸ਼ਨ ਵਰਗੇ ਫੈਸਲਿਆਂ ਨੇ ਆਪ’ ਦੇ ਜ਼ਿੰਮੇਵਾਰ ਸ਼ਾਸਨ ‘ਤੇ ‘ ਧਿਆਨ ਨੂੰ ਦਰਸਾਇਆ ਹੈ।
ਉਨ੍ਹਾਂ ਨੇ ਦੁਹਰਾਇਆ ਕਿ ‘ਆਪ’ ਇੱਕ ਅਜਿਹੀ ਪਾਰਟੀ ਹੈ ਜੋ ਨਤੀਜੇ ਦਿੰਦੀ ਹੈ, ਖਾਲੀ ਵਾਅਦੇ ਨਹੀਂ ਕਰਦੀ। “ਅਸੀਂ ਆਪਣੇ ਕੰਮ ਲਈ ਜਾਣੇ ਜਾਂਦੇ ਹਾਂ। ਅਸੀਂ ਧਾਰਮ ਦੀ ਰਾਜਨੀਤੀ, ਗੁੰਡਾਗਰਦੀ ਜਾਂ ਬਦਲਾਖੋਰੀ ਵਿੱਚ ਸ਼ਾਮਲ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਕਈ ਹੋਰ ਰਾਜਾਂ ਨਾਲੋਂ ਬਿਹਤਰ ਹੈ, ਅਤੇ ਇਸੇ ਕਰਕੇ ਵੱਡੀਆਂ ਕੰਪਨੀਆਂ ਹੁਣ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ।
ਮਾਨ ਨੇ ਬਾਜਵਾ ‘ਤੇ ਸਾਧਿਆ ਨਿਸ਼ਾਨਾ – ਅਸੀਂ ਪਾਰਟੀ ਨੂੰ ਆਪਣੇ ਖੂਨ-ਪਸੀਨੇ ਨਾਲ ਬਣਾਇਆ ਹੈ, ਸਾਡੇ ਵਿੱਚ ਦਲ-ਬਦਲੂ ਦਾ ਸੱਭਿਆਚਾਰ ਨਹੀਂ ਹੈ
ਕਾਂਗਰਸੀ ਆਗੂ ਪ੍ਰਤਾਪ ਬਾਜਵਾ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਉਨ੍ਹਾਂ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਕਿ ‘ਆਪ’ ਵਿਧਾਇਕ ਵਿਰੋਧੀ ਧਿਰ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਬਾਜਵਾ ਲਗਭਗ ਤਿੰਨ ਸਾਲਾਂ ਤੋਂ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੇਰਾ ਸੁਝਾਅ ਹੈ ਕਿ ਉਹ ਸਾਡੇ ਵਿਧਾਇਕਾਂ ਦੀ ਬਜਾਏ ਆਪਣੇ ਵਿਧਾਇਕਾਂ ਵੱਵ ਧਿਆਨ ਦੇਣ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ‘ਆਪ’ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਬਣਾਇਆ ਹੈ, ਸਾਡੇ ਵਿੱਚ ਦਲ-ਬਦਲੂ ਦਾ ਸੱਭਿਆਚਾਰ ਨਹੀਂ ਹੈ। ਮਾਨ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਉਲਟ, ‘ਆਪ’ ਸੱਚੀ ਸੇਵਾ ਅਤੇ ਵਿਕਾਸ ‘ਤੇ ਕੇਂਦ੍ਰਿਤ ਹੈ।
ਮੁੱਖ ਮੰਤਰੀ ਨੇ ਦਿੱਲੀ ਚੋਣਾਂ ਦੌਰਾਨ ਦਰਪੇਸ਼ ਚੁਣੌਤੀਆਂ, ਜਿਨ੍ਹਾਂ ਵਿੱਚ ਵੋਟਰਾਂ ਨੂੰ ਰਿਸ਼ਵਤ ਦੇਣਾ ਅਤੇ ਭਾਜਪਾ ਵੱਲੋਂ ਡਰਾਉਣਾ ਸ਼ਾਮਲ ਹੈ, ‘ਤੇ ਵੀ ਵਿਚਾਰ ਕੀਤਾ। ਉਨ੍ਹਾਂ ਕਿਹਾ “ਅਸੀਂ ਪੈਸੇ ਜਾਂ ਡਰ ਨਾਲ ਚੋਣਾਂ ਨਹੀਂ ਜਿੱਤਦੇ; ਅਸੀਂ ਪਿਆਰ ਨਾਲ ਜਿੱਤਦੇ ਹਾਂ। ਲੋਕਾਂ ਦਾ ਫੈਸਲਾ ਸਰਵਉੱਚ ਹੈ ਅਤੇ ਅਸੀਂ ਇਸਦਾ ਸਤਿਕਾਰ ਕਰਦੇ ਹਾਂ। ਰੁਕਾਵਟਾਂ ਦੇ ਬਾਵਜੂਦ, ਜਨਤਾ ਦੀ ਸੇਵਾ ਕਰਨ ਦਾ ਸਾਡਾ ਇਰਾਦਾ ਅਡੋਲ ਹੈ,”
ਪੰਜਾਬ ਪੁਲਿਸ ਸਿਆਸੀ ਦਬਾਅ ਅਤੇ ਪ੍ਰਭਾਵ ਤੋਂ ਮੁਕਤ ਕੰਮ ਕਰਦੀ ਹੈ, ਅਸੀਂ ‘ਪਰਚਾ ਕੱਲਚਰ’ ਨੂੰ ਖਤਮ ਕੀਤਾ : ਮੁੱਖ ਮੰਤਰੀ ਮਾਨ
ਪੰਜਾਬ ਵਿੱਚ ਮਜ਼ਬੂਤ ਕਾਨੂੰਨ ਵਿਵਸਥਾ, ਵਧਦਾ ਨਿਵੇਸ਼ ਇਸ ਨੂੰ ਦਰਸਾਉਂਦਾ ਹੈ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵਿੱਚ ਪੰਜਾਬ ਪੁਲਿਸ ਬਿਨਾਂ ਕਿਸੇ ਰਾਜਨੀਤਿਕ ਦਬਾਅ ਜਾਂ ਪ੍ਰਭਾਵ ਦੇ ਕੰਮ ਕਰ ਰਹੀ ਹੈ। ਮਾਨ ਨੇ ਕਿਹਾ, “ਅਸੀਂ ‘ਪਰਚਾ ਕਲਚਰ’ ਨੂੰ ਖਤਮ ਕਰ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿੱਚ ਸੁਧਾਰ ਨੇ ਨਾ ਸਿਰਫ਼ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਬਲਕਿ ਰਾਜ ਵਿੱਚ ਮਹੱਤਵਪੂਰਨ ਨਿਵੇਸ਼ ਵੀ ਆਕਰਸ਼ਿਤ ਕੀਤਾ ਹੈ।
“ਪੰਜਾਬ ਵਿੱਚ ਆਉਣ ਵਾਲੇ ਨਿਵੇਸ਼ਕਾਂ ਦੀ ਵੱਧ ਰਹੀ ਗਿਣਤੀ ਸਾਡੇ ਸ਼ਾਸਨ ਵਿੱਚ ਵਿਸ਼ਵਾਸ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਤਰੱਕੀ ਲਈ ਇੱਕ ਮਜ਼ਬੂਤ ਕਾਨੂੰਨ ਅਤੇ ਵਿਵਸਥਾ ਪ੍ਰਣਾਲੀ ਜ਼ਰੂਰੀ ਹੈ ਅਤੇ ਸਾਨੂੰ ਇੱਕ ਅਜਿਹਾ ਮਾਹੌਲ ਬਣਾਉਣ ‘ਤੇ ਮਾਣ ਹੈ ਜਿੱਥੇ ਕਾਰੋਬਾਰ ਸੁਰੱਖਿਅਤ ਮਹਿਸੂਸ ਕਰਦੇ ਹਨ ਅਤੇ ਨਿਵੇਸ਼ ਕਰਨ ਲਈ ਉਤਸ਼ਾਹਿਤ ਹੁੰਦੇ ਹਨ,” ਮਾਨ ਨੇ ਪੰਜਾਬ ਨੂੰ ਵਿਕਾਸ ਦਾ ਰਾਸ਼ਟਰੀ ਮਾਡਲ ਬਣਾਉਣ ਲਈ ਸਰਕਾਰ ਦੀਆਂ ਮਹੱਤਵਾਕਾਂਖੀ ਯੋਜਨਾਵਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ “ਅਗਲੇ ਦੋ ਸਾਲਾਂ ਵਿੱਚ ਪੰਜਾਬ ਪੂਰੇ ਦੇਸ਼ ਲਈ ਇੱਕ ਉਦਾਹਰਣ ਹੋਵੇਗਾ। ਅਸੀਂ ਪੰਜਾਬ ਵਿੱਚ ਤਰੱਕੀ ਨੂੰ ਤੇਜ਼ ਕਰਨ ਲਈ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਿੱਚ ਦਿੱਲੀ ਦੇ ਦਹਾਕੇ ਲੰਬੇ ਤਜ਼ਰਬੇ ਦੀ ਵਰਤੋਂ ਕਰ ਰਹੇ ਹਾਂ,”
ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ‘ਆਪ’ ਦੇ ਸਮਰਪਣ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਸਾਡੀ ਸਰਕਾਰ ਜਨਤਕ ਫੰਡਾਂ ਦੀ ਵਰਤੋਂ ਸਿਰਫ਼ ਜਨਤਕ ਲਾਭ ਲਈ ਕਰਨ ਲਈ ਵਚਨਬੱਧ ਹੈ। ਇਕ-ਇਕ ਵਾਅਦਾ ਪੂਰਾ ਕੀਤਾ ਜਾਵੇਗਾ, ਅਤੇ ਉਹ ਗਾਰੰਟੀਆਂ ਵੀ ਜੋ ਅਸੀਂ ਸਪੱਸ਼ਟ ਤੌਰ ‘ਤੇ ਨਹੀਂ ਕੀਤੀਆਂ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।”