View in English:
April 22, 2025 3:37 am

’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ : ਡਾ. ਰਵਜੋਤ ਸਿੰਘ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਅਪ੍ਰੈਲ 18

ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਰਕਾਰੀ ਸਕੂਲਾਂ ਵਿਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੁਹਿੰਮ ਦਾ ਉਦੇਸ਼ ਸ਼ਹਿਰੀ ਅਤੇ ਪੇਂਡੂ ਹਲਕੇ ਵਿਚ ਸਮਾਨ ਰੂਪ ਨਾਲ ਗੁਣਵੱਤਾ ਸਿੱਖਿਆ ਪ੍ਰਦਾਨ ਕਰਨਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਉਨ੍ਹਾਂ ’ਪੰਜਾਬ ਸਿੱਖਿਆ ਕ੍ਰਾਂਤੀ’ ਹੁਣ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ ਹੈ ਜੋ ਹਰ ਪਿੰਡ, ਹਰ ਸਕੂਲ ਅਤੇ ਹਰ ਬੱਚੇ ਤੱਕ ਪਹੁੰਚ ਰਹੀ ਹੈ। ਇਸ ਦੌਰਾਨ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪੰਡੋਰੀ ਖਜੂਰ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਕਲਾਸ ਰੂਮ, ਸਰਕਾਰੀ ਐਲੀਮੈਂਟਰ ਸਕੂਲ ਚੱਕੋਵਾਲ ਬ੍ਰਾਹਮਣਾ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ, ਸਰਕਾਰੀ ਐਲੀਮੈਂਟਰੀ ਸਕੂਲ ਕਾਠੇ ਅਧਿਕਾਰੇ ਵਿਚ 4 ਲੱਖ ਰੁਪਏ ਨਾਲ ਬਣੀ ਚਾਰ ਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਧਰਾ ਵਿਚ 11 ਲੱਖ ਰੁਪਏ ਨਾਲ ਬਣੀ ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾ ਅਤੇ ਇਸੇ ਸਕੂਲ ਵਿਚ ਹੀ ਢਾਈ ਲੱਖ ਰੁਪਏ ਦੀ ਲਾਗਤ ਦੇ ਹੋਰ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮਧ ਵਰਗ ਦੇ ਬੱਚਿਆਂ ਨੂੰ ਵੀ ਇਹੀ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਾਪਤ ਹੋਵੇ ਜੋ ਨਿੱਜੀ ਸਕੂਲਾਂ ਵਿਚ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਕਿਸੇ ਰਾਸ਼ਟਰ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਸਰਕਾਰ ਦਾ ਇਹ ਕਰਤੱਵ ਹੈ ਕਿ ਉਹ ਹਰ ਬੱਚੇ ਨੂੰ ਸਮਾਨ ਮੌਕੇ ਪ੍ਰਦਾਨ ਕਰੇ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਨਵ-ਨਿਰਮਾਣ ਕਮਰੇ ਸਮਾਰਟ ਕਲਾਸ ਸੁਵਿਧਾਵਾਂ ਅਤੇ ਆਧੁਨਿਕ ਵਿਦਿਅਕ ਤਕਨੀਕਾਂ ਨਾਲ ਲੈਸ ਹਨ ਜਿਸ ਨਾਲ ਬੱਚਿਆਂ ਦਾ ਸਿੱਖਿਆ ਪੱਧਰ ਵਿਚ ਮਹੱਤਵਪੂਰਨ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜਬੂਤੀ ਦੇਵੇਗਾ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਅੱਜ ਦੇ ਸਮੇਂ ਦੇ ਹਿਸਾਬ ਨਾਲ ਬਿਹਤਰੀਨ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕੀਤਾ ਜਾ ਰਿਹਾ ਹੈ। ਸਿਰਫ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਹੀ 600 ਨਵੇਂ ਅਧਿਆਪਕ ਭੇਜੇ ਗਏ ਹਨ ਜਿਸ ਵਿਚ 125 ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਲਈ ਭੇਜੇ ਗਏ ਹਨ।

ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ। ਇਸ ਮੌਕੇ ਉਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਰਾਜ ਕੁਮਾਰ, ਓਂਕਾਰ ਸਿੰਘ, ਸੰਜੀਵ ਕੁਮਾਰ, ਡਾ. ਵਿਜੇ, ਸਰਪੰਚ ਗੁਰਮੁਖ ਸਿੰਘ, ਬਖਸ਼ਿੰਦਰ ਸਿੰਘ, ਜਸਵੰਤ ਸਿੰਘ, ਅਜੀਤ ਸਿੰਘ, ਸਰਪੰਚ ਸੰਤੋਸ਼ ਸਿੰਘ, ਬਲਵੀਰ ਸਿੰਘ, ਅਨੀਸ਼ ਕੁਮਾਰ, ਜਸਵੀਰ ਸਿੰਘ, ਕੁਲਵਿੰਦਰ ਰਾਮ, ਸ਼ਿੰਗਾਰਾ ਸਿੰਘ, ਕੁਲਵੰਤ ਸਿੰਘ, ਸੁਖਦੇਵ, ਸਤਨਾਮ ਸਿੰਘ, ਸਰਪੰਚ ਅਨਿਲ ਕੁਮਾਰ, ਸਰਪੰਚ ਬਲਜੀਤ ਕੌਰ, ਚੰਦਰ ਮੋਹਨ ਵਰਮਾ, ਸਰਪੰਚ ਜਸਵਿੰਦਰ ਸਿੰਘ, ਨਿਰਮਲ ਕੌਰ, ਕੇਵਲ ਸਿੰਘ, ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English