ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਦਸੰਬਰ 10
ਦਿੱਲੀ ਦੀ ਇਕ ਅਦਾਲਤ ਨੇ ‘ਗਰਮ ਧਰਮ ਢਾਬਾ’ ਨਾਲ ਜੁੜੇ ਧੋਖਾਧੜੀ ਮਾਮਲੇ ਵਿਚ ਬਾਲੀਵੁੱਡ ਅਦਾਕਾਰ ਧਰਮਿੰਦਰ ਅਤੇ ਦੋ ਹੋਰਾਂ ਨੂੰ ਸੰਮਨ ਜਾਰੀ ਕੀਤਾ ਹੈ। ਦਿੱਲੀ ਦੇ ਇਕ ਕਾਰੋਬਾਰੀ ਦੀ ਸ਼ਿਕਾਇਤ ’ਤੇ ਇਹ ਸੰਮਨ ਜਾਰੀ ਕੀਤਾ ਗਿਆ ਹੈ। ਇਸ ਕਾਰੋਬਾਰੀ ਦਾ ਦੋਸ਼ ਹੈ ਕਿ ਉਸ ਨੂੰ ‘ਗਰਮ ਧਰਮ ਢਾਬੇ’ ਦੀ ਫਰੈਂਚਾਇਜ਼ੀ ਵਿਚ ਨਿਵੇਸ਼ ਕਰਨ ਦਾ ਲਾਲਚ ਦਿੱਤਾ ਗਿਆ ਸੀ, ਪਰ ਉਸ ਤੋਂ ਬਾਅਦ ਉਸ ਨਾਲ ਧੋਖਾਧੜੀ ਕੀਤੀ ਗਈ। ਇਸ ਤੋਂ ਬਾਅਦ ਦੋਸ਼ੀ ਨੇ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਸੁਣਵਾਈ 20 ਫਰਵਰੀ 2025 ਨੂੰ ਹੋਵੇਗੀ।