ਫੈਕਟ ਸਮਾਚਾਰ ਸੇਵਾ
ਮੁੰਬਈ, ਜਨਵਰੀ 16
ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਉਨ੍ਹਾਂ ਦੇ ਮੁੰਬਈ ਸਥਿਤ ਘਰ ਵਿਖੇ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ’ਤੇ ਹਮਲਾ ਘਰ ਵਿਚ ਘੁਸੇ ਅਣਪਛਾਤੇ ਵਿਅਕਤੀ ਵਲੋਂ ਕੀਤਾ ਗਿਆ ਹੈ। ਗੰਭੀਰ ਹਾਲਤ ਵਿਚ ਅਦਾਕਾਰ ਨੂੰ ਲੀਲਾਵਤੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੇ ਕਿ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਘਟਨਾ ਅੱਧੀ ਰਾਤ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਇਕ ਅਣ-ਪਛਾਤਾ ਵਿਅਕਤੀ ਖ਼ਾਨ ਦੇ ਘਰ ਵਿਚ ਦਾਖ਼ਲ ਹੋਇਆ ਤੇ ਦੋਵਾਂ ਵਿਚਾਲੇ ਝਗੜਾ ਹੋਇਆ। ਇਕ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਮੇਂ ਅਦਾਕਾਰ ਦੇ ਕੁਝ ਪਰਿਵਾਰਕ ਮੈਂਬਰ ਵੀ ਘਰ ’ਚ ਮੌਜੂਦ ਸਨ।