ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਪ੍ਰੈਲ 1
ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਹਟਾਈ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਵੱਡਾ ਦਾਅਵਾ ਕੀਤਾ ਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਇਹ ਦਾਅਵਾ ਕੀਤਾ ਹੈ ਤੇ ਇਸ ਨੂੰ ਸਰਾਸਰ ਧੱਕਾ ਕਰਾਰ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਪੋਸਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਵਲੋਂ ਬਿਕਰਮ ਮਜੀਠੀਆ ਦੀ Z+ ਸੁਰੱਖਿਆ ਹਟਾਈ ਗਈ ਤੇ ਆਖਿਆ ਹੈ ਕਿ ਇਹ ਸਰਕਾਰ ਦਾ ਅਕਾਲੀ ਦਲ ਦੀ ਲੀਡਰਸ਼ਿਪ ਖਿਲਾਫ ਖਤਰਨਾਕ ਤੇ ਮਾਰੂ ਡਿਜ਼ਾਈਨ ਹੈ। ਸੁਖਬੀਰ ਬਾਦਲ ਨੇ ਇਲਜ਼ਾਮ ਲਗਾਏ ਹਨ ਕਿ ਸਰਕਾਰ ਬਦਲਾ ਲਊ ਰਾਜਨੀਤੀ ਤਹਿਤ ਸਾਜ਼ਿਸ਼ ਰਚ ਰਹੀ ਹੈ। ਬਿਕਰਮ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਪੰਜਾਬ ਸਰਕਾਰ ਵਲੋਂ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ।