ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਜੁਲਾਈ 15
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ’ਤੇ ਮੁੜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਰਿਹਾਇਸ਼ ’ਤੇ ਵੱਡੀ ਗਿਣਤੀ ਪੁਲਿਸ ਬਲ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ ਤੇ ਘਰ ਦੇ ਚਾਰੇ ਪਾਸੇ ਤੇ ਘਰ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ।
ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ ਕਿ ਰੇਡ ਕਿਸ ਮਕਸਦ ਦੇ ਤਹਿਤ ਕੀਤੀ ਗਈ। ਦੱਸ ਦਈਏ ਕਿ ਮਜੀਠੀਆ ਖਿਲਾਫ਼ ਵਿਜੀਲੈਂਸ ਵੱਲੋਂ ਪਿਛਲੇ ਮਹੀਨੇ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਨਾਭਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਇਸ ਵੇਲੇ ਵੀ ਮਜੀਠੀਆ ਜੇਲ੍ਹ ਦੇ ਅੰਦਰ ਬੰਦ ਹਨ।