ਨਵੀਂ ਦਿੱਲੀ : ਭਾਰਤੀ ਕ੍ਰਿਕਟ ਬੋਰਡ ਨੇ ਬੰਗਲਾਦੇਸ਼ ਦੇ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤ ਦੀ 15 ਮੈਂਬਰੀ ਟੀਮ ਦਾ ਐਲਾਨ ਕੀਤਾ। ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਗਵਾਲੀਅਰ, ਨਵੀਂ ਦਿੱਲੀ ਅਤੇ ਹੈਦਰਾਬਾਦ ‘ਚ ਤਿੰਨ ਟੀ-20 ਮੈਚ ਖੇਡੇਗਾ। ਭਾਰਤ ਦੇ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਦੀ ਵਾਪਸੀ ਹੋਈ, ਜੋ ਟੀ-20 ਵਿਸ਼ਵ ਕੱਪ ਖਿਤਾਬ ਜਿੱਤਣ ਵਾਲੀ ਟੀਮ ਦਾ ਹਿੱਸਾ ਸੀ। ਉਨ੍ਹਾਂ ਨੂੰ ਸ਼੍ਰੀਲੰਕਾ ਖਿਲਾਫ ਟੀ-20 ਸੀਰੀਜ਼ ‘ਚ ਆਰਾਮ ਦਿੱਤਾ ਗਿਆ ਸੀ। ਇਸ਼ਾਨ ਕਿਸ਼ਨ ਨੂੰ ਇੱਕ ਵਾਰ ਫਿਰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਿਸ਼ਭ ਪੰਤ ਨੂੰ ਬੰਗਲਾਦੇਸ਼ ਖਿਲਾਫ ਟੀ-20 ਸੀਰੀਜ਼ ਲਈ ਆਰਾਮ ਦਿੱਤਾ ਗਿਆ ਹੈ, ਜਿਸ ਨੇ ਹਾਲ ਹੀ ‘ਚ ਲੰਬੇ ਸਮੇਂ ਬਾਅਦ ਤਿੰਨਾਂ ਫਾਰਮੈਟਾਂ ‘ਚ ਭਾਰਤ ਲਈ ਵਾਪਸੀ ਕੀਤੀ ਹੈ।
NEWS 🚨 – #TeamIndia’s squad for T20I series against Bangladesh announced.
— BCCI (@BCCI) September 28, 2024
More details here – https://t.co/7OJdTgkU5q #INDvBAN @IDFCFIRSTBank pic.twitter.com/DOyz5XGMs5