View in English:
July 1, 2024 9:48 am

ਮਾਨਸੂਨ ਤੇਜ਼ੀ ਨਾਲ ਅੱਗੇ ਵਧਿਆ, ਅਗਲੇ 5 ਦਿਨਾਂ ਤੱਕ ਇਨ੍ਹਾਂ 20 ਸੂਬਿਆਂ ‘ਚ ਹੋਵੇਗੀ ਭਾਰੀ ਬਾਰਿਸ਼

ਨਵੀਂ ਦਿੱਲੀ : ਮਾਨਸੂਨ ਦਾ ਇੰਤਜ਼ਾਰ ਕਰ ਰਹੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਲੋਕਾਂ ਲਈ ਜਲਦੀ ਹੀ ਚੰਗੀ ਖ਼ਬਰ ਆਉਣ ਵਾਲੀ ਹੈ। ਅਗਲੇ ਤਿੰਨ-ਚਾਰ ਦਿਨਾਂ ਵਿੱਚ ਮਾਨਸੂਨ ਯੂਪੀ ਵਿੱਚ ਪਹੁੰਚਣ ਵਾਲਾ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਇਸ ਦੌਰਾਨ ਕੇਰਲ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ, ਕੋਂਕਣ, ਗੋਆ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਘੱਟੋ-ਘੱਟ 20 ਰਾਜਾਂ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਪਿਛਲੇ 24 ਘੰਟਿਆਂ ਦੇ ਮੌਸਮ ਦੀ ਗੱਲ ਕਰੀਏ ਤਾਂ ਦੱਖਣੀ ਉੱਤਰ ਪ੍ਰਦੇਸ਼, ਉੜੀਸਾ ਵਿੱਚ ਹੀਟਵੇਵ ਦੇ ਹਾਲਾਤ ਰਹੇ, ਜਦਕਿ ਪੱਛਮੀ ਰਾਜਸਥਾਨ, ਦੱਖਣੀ ਉੱਤਰ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼, ਹਰਿਆਣਾ, ਦਿੱਲੀ, ਪੂਰਬੀ ਰਾਜਸਥਾਨ ਅਤੇ ਗੁਜਰਾਤ ਵਿੱਚ ਵੱਧ ਤੋਂ ਵੱਧ ਤਾਪਮਾਨ 40-42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗਿਆ। ਇਸ ਤੋਂ ਇਲਾਵਾ ਕੋਂਕਣ, ਗੋਆ, ਮੱਧ ਮਹਾਰਾਸ਼ਟਰ, ਬਿਹਾਰ, ਪੱਛਮੀ ਮੱਧ ਪ੍ਰਦੇਸ਼, ਉੱਤਰੀ ਅੰਦਰੂਨੀ ਕਰਨਾਟਕ, ਅਰੁਣਾਚਲ ਪ੍ਰਦੇਸ਼, ਉਪ ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਉੜੀਸਾ, ਝਾਰਖੰਡ, ਪੂਰਬੀ ਮੱਧ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪਿਆ।

ਮੌਸਮ ਵਿਭਾਗ ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਮਹਾਰਾਸ਼ਟਰ, ਵਿਦਰਭ ਦੇ ਬਾਕੀ ਹਿੱਸਿਆਂ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਗੰਗਾ ਪੱਛਮੀ ਬੰਗਾਲ, ਉਪ ਹਿਮਾਲਿਆ ਪੱਛਮੀ ਬੰਗਾਲ, ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਆਉਣ ਵਾਲੇ ਤਿੰਨ ਚਾਰ ਦਿਨਾਂ ਵਿੱਚ ਮਾਨਸੂਨ ਗੁਜਰਾਤ, ਮਹਾਰਾਸ਼ਟਰ ਦੇ ਬਾਕੀ ਇਲਾਕਿਆਂ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਗੰਗਾ ਪੱਛਮੀ ਬੰਗਾਲ, ਝਾਰਖੰਡ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਪਹੁੰਚਣ ਵਾਲਾ ਹੈ।

ਮੌਸਮ ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ ਹਿਮਾਲੀਅਨ ਪੱਛਮੀ ਬੰਗਾਲ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਪੈਣ ਵਾਲਾ ਹੈ। ਇਸ ਤੋਂ ਇਲਾਵਾ ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਵੀ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਗੁਜਰਾਤ, ਕੋਂਕਣ, ਗੋਆ, ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ, ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਦੱਖਣੀ ਭਾਰਤ ਦੀ ਗੱਲ ਕਰੀਏ ਤਾਂ ਕਰਨਾਟਕ, ਕੇਰਲ, ਮਾਹੇ, ਲਕਸ਼ਦੀਪ, ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ, ਰਾਇਲਸੀਮਾ, ਤੇਲੰਗਾਨਾ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ ਵਿੱਚ ਵੀ ਅਗਲੇ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ ਜੇਕਰ ਉੱਤਰ ਭਾਰਤ ਦੀ ਗੱਲ ਕਰੀਏ ਤਾਂ ਅਗਲੇ ਪੰਜ ਦਿਨਾਂ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

View in English