View in English:
February 7, 2025 10:44 pm

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਫੈਕਟ ਸਮਾਚਾਰ ਸੇਵਾ

ਚੰਡੀਗੜ, ਫਰਵਰੀ 7

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂਕਰਨ ਸਬੰਧੀ ਕਰਵਾਈ ਸਮੀਖਿਆ ਮੀਟਿੰਗ ਦੌਰਾਨ ਜ਼ਾਹਿਰ ਕੀਤੇ।

ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ ਨੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਪੈਨਸ਼ਨ ਲਾਭ, ਸਿਹਤ ਸੰਭਾਲ ਸਹਾਇਤਾ, ਵਿਦਿਅਕ ਰਾਖਵਾਂਕਰਨ ਅਤੇ ਰੁਜ਼ਗਾਰ ਸਹਾਇਤਾ ਸਮੇਤ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।

ਮੰਤਰੀ ਨੇ ਅਧਿਕਾਰੀਆਂ ਨੂੰ ਇਨਾਂ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨਾਂ ਦੀਆਂ ਸਮੱਸਿਆਵਾਂ ਨੂੰ ਸੁਚੱਜਤਾ ਨਾਲ ਹੱਲ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਚੱਲ ਰਹੀਆਂ ਅਤੇ ਭਵਿੱਖੀ ਭਲਾਈ ਸਕੀਮਾਂ ਅਤੇ ਉਪਰਾਲਿਆਂ ਲਈ ਢੁਕਵੇਂ ਵਿੱਤੀ ਸਰੋਤਾਂ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਬਜਟ ‘ਤੇ ਵੀ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਆਜਾਦੀ ਘੁਲਾਟੀਆਂ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ, ਆਜਾਦੀ ਘੁਲਾਟੀਆਂ ਵਿਭਾਗ ਦੇ ਸੰਯੁਕਤ ਸਕੱਤਰ ਲਵਜੀਤ ਕਲਸੀ, ਸੁਪਰਡੈਂਟ ਸੁਮਨ ਲਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *

View in English