ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਈ 15
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ ਕੰਮ ਕਰ ਰਹੀ ਹੈ। ਇਸੇ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਵਿੱਚ ਚਲ ਰਹੇ ਵੱਖ ਵੱਖ ਕੰਮਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਭਲਾਈ ਵੱਖ ਵੱਖ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਸਾਬਕਾ ਸੈਨਿਕਾਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਸੈਨਿਕ ਰੈਸਟ ਹਾਊਸਾਂ ਨੂੰ ਹੋਰ ਬਿਹਤਰ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਉਨ੍ਹਾ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਹਨਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ।
ਇਸ ਮੀਟਿੰਗ ਵਿੱਚ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਵਿਭਾਗ ਬ੍ਰਿਗੇ. ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।