-ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ, ਨਗਰ ਪੰਚਾਇਤ ਪ੍ਰਧਾਨ ਸਵਿੰਦਰ ਕੌਰ ਧੰਜੂ ਸਮੇਤ ਵੱਡੀ ਗਿਣਤੀ ਲੋਕ ਵੀ ਹੋਏ ਸ਼ਾਮਲ
ਦੇਵੀਗੜ੍ਹ 22 ਅਪ੍ਰੈਲ:
ਪੰਜਾਬ ਸਰਕਾਰ ਵੱਲੋਂ ਅਰੰਭੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਲੋਕਾਂ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੀਆਂ ਅਲਾਮਤਾਂ ਤੋਂ ਜਾਣੂ ਕਰਵਾਉਣ ਲਈ ਨਗਰ ਪੰਚਾਇਤ ਦੇਵੀਗੜ੍ਹ ਨੇ ਜਾਗਰੂਕਤਾ ਰੈਲੀ ਕੱਢੀ। ਰੈਲੀ ਨੂੰ ਐਸ.ਡੀ.ਐਮ. ਦੁੱਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਨਗਰ ਪੰਚਾਇਤ ਦੇ ਪ੍ਰਧਾਨ ਸਵਿੰਦਰ ਕੌਰ ਧੰਜੂ ਨਾਲ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਅਗਵਾਈ ਵੀ ਕੀਤੀ। ਉਨ੍ਹਾਂ ਦੇ ਨਾਲ ਕਾਰਜ ਸਾਧਕ ਅਫ਼ਸਰ ਲਖਵੀਰ ਸਿੰਘ, ਮਾਰਕੀਟ ਕਮੇਟੀ ਦੁੱਧਨਸਾਧਾਂ ਦੇ ਚੇਅਰਮੈਨ ਬਲਦੇਵ ਸਿੰਘ ਵੀ ਮੌਜੂਦ ਸਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ।
ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਨਸ਼ੇ ਦੀ ਲਤ ਲਗਾ ਚੁੱਕੇ ਲੋਕਾਂ ਨੂੰ ਇਸ ਤੋਂ ਖਹਿੜਾ ਛੁਡਾਉਣ ਲਈ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਜੋ ਲੋਕ ਨਸ਼ੇ ਦੀ ਵਰਤੋਂ ਕਰ ਰਹੇ ਹਨ ਉਨ੍ਹਾਂ ਨੂੰ ਸਮਝਾਉਣ ਕਿ ਨਸ਼ਾ ਇੱਕ ਬਹੁਤ ਮਾੜੀ ਚੀਜ਼ ਹੈ ਜੋ ਕਿ ਪੈਸੇ ਦੀ ਬਰਬਾਦੀ ਤਾਂ ਕਰਦਾ ਹੀ ਹੈ ਨਾਲ ਹੀ ਸਿਹਤ ਨੂੰ ਵੀ ਬਰਬਾਦ ਕਰ ਦਿੰਦਾ ਹੈ। ਇਸ ਲਈ ਇਸ ਤੋਂ ਜਿਨ੍ਹਾਂ ਵੀ ਬਚਿਆ ਜਾਵੇ ਉਨ੍ਹਾਂ ਹੀ ਥੋੜਾ ਹੈ। ਇਸ ਲਈ ਉਹ ਪਿੰਡਾਂ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਅਤੇ ਪੰਜਾਬ ਨੂੰ ਮੁੜ ਤੰਦਰੁਸਤ ਕਰਨ।
ਰੈਲੀ ਦੌਰਾਨ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ। ਇਹ ਰੈਲੀ ਨਗਰ ਪੰਚਾਇਤ ਦਫ਼ਤਰ ਤੋਂ ਚੱਲ ਕੇ ਸਥਾਨਕ ਬਜ਼ਾਰਾਂ ਚੋਂ ਹੁੰਦੀ ਹੋਈ ਵਾਪਸ ਨਗਰ ਪੰਚਾਇਤ ਦਫਤਰ ਵਿਖੇ ਸੰਪੰਨ ਹੋਈ।ਇਸ ਮੌਕੇ ਬਲਜੀਤ ਕੌਰ ਬੀ.ਈ.ਓ., ਗੁਰਪ੍ਰੀਤ ਸਿੰਘ ਗੁਰੀ, ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਕਪੂਰੀ, ਕਰਮਜੀਤ ਸਿੰਘ ਰੁੜਕੀ, ਪ੍ਰੇਮਪਾਲ ਸਿੰਘ ਖਨੇਜਾ, ਰਾਜਾ ਧੰਜੂ, ਟ੍ਰੈਫਿਕ ਇੰਚਾਰਜ ਤਰਸੇਮ ਕੁਮਾਰ, ਦਾਨੂੰ ਲਾਂਬਾ, ਹੈਪੀ ਜੁਲਕਾਂ, ਜੱਸੀ ਸਰਪੰਚ ਹਸਨਪੁਰ, ਕ੍ਰਿਸ਼ਨ ਚੰਦ ਲਾਂਬਾ, ਡਿੰਪੀ ਅਰੋੜਾ, ਹਰਜੀ ਹਾਜੀਪੁਰ, ਕਬੀਰ ਸਰਪੰਚ ਬੂੜੇਮਾਜਰਾ ਆਦਿ ਵੀ ਮੌਜੂਦ ਸਨ।