View in English:
May 8, 2024 1:12 pm

ਰਾਮ ਰਹੀਮ ਨੂੰ ਉਪਲਬਧ ਕਰਵਾਏ ਜਾਣ ਬੇਅਦਬੀ ਮਾਮਲੇ ਨਾਲ ਸਬੰਧਤ ਦਸਤਾਵੇਜ਼ , ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਹੁਕਮ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਦਸੰਬਰ 5

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਰਾਮ ਰਹੀਮ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਹੁਕਮ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ।

ਰਾਮ ਰਹੀਮ ਦੇ ਵਕੀਲ ਵਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਨੂੰ ਬਹੁਤੇ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ ਹਨ। ਇਨ੍ਹਾਂ ਦਸਤਾਵੇਜ਼ਾਂ ਦੀ ਅਣਹੋਂਦ ‘ਚ ਰਾਮ ਰਹੀਮ ਲਈ ਮਾਮਲੇ ‘ਚ ਆਪਣਾ ਪੱਖ ਪੇਸ਼ ਕਰਨ ‘ਚ ਦਿੱਕਤ ਹੋ ਰਹੀ ਹੈ। ਮੁਲਜ਼ਮ ਨੂੰ ਕੇਸ ਦੌਰਾਨ ਆਪਣਾ ਬਚਾਅ ਕਰਨ ਦਾ ਕਾਨੂੰਨੀ ਹੱਕ ਹੈ। ਇਸ ਕੇਸ ਦੀ ਸੁਣਵਾਈ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ।

ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਸਰਕਾਰ ਰਾਮ ਰਹੀਮ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਏ ਅਤੇ ਨਾਲ ਹੀ ਇਹ ਦਸਤਾਵੇਜ਼ ਪੈਨ ਡਰਾਈਵ ਵਿੱਚ ਪਾ ਕੇ ਰਾਮ ਰਹੀਮ ਦੇ ਵਕੀਲ ਨੂੰ ਦਿੱਤੇ ਜਾਣ। ਬੇਅਦਬੀ ਦੇ ਮਾਮਲੇ ‘ਚ ਰਾਮ ਰਹੀਮ ਨੇ ਪੰਜਾਬ ਪੁਲਿਸ ਨੂੰ SIT ਦੀ ਬਜਾਏ CBI ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *

View in English