View in English:
January 19, 2025 5:48 pm

ਲੁਧਿਆਣਾ ‘ਚ ‘ਆਪ’ ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ!

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਜਨਵਰੀ 19

ਲੁਧਿਆਣਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ। ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ।

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਾਈਆ ਅਤੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।

ਕੌਂਸਲਰ ਮਮਤਾ ਰਾਣੀ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ, ਮਨੀ ਰਾਮ ਅਤੇ ਵਿਸ਼ਾਲ ਧਵਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਨੇ ਸਮੂਹ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਅਤੇ ਅਹੁਦੇ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਅਸੀਂ ਮਿਲ ਕੇ ਲੁਧਿਆਣਾ ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਲਈ ਕੰਮ ਕਰਾਂਗੇ।

Leave a Reply

Your email address will not be published. Required fields are marked *

View in English