ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ, ਦਸੰਬਰ 25
ਪਿਛਲੇ ਦਿਨੀਂ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਬਾਰੇ ਬੋਲੇ ਗਏ ਅਪਸ਼ਬਦਾਂ ਸੰਬੰਧੀ ਪੰਜ ਪਿਆਰੇ ਸਾਹਿਬਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸ ਤਹਿਤ ਉਨ੍ਹਾਂ ਨੂੰ 1 ਘੰਟਾ ਜੋੜੇ ਸਾਫ਼ ਕਰਨ, 1 ਘੰਟਾ ਭਾਂਡੇ ਮਾਂਜਣ, 5 ਜਪੁਜੀ ਸਾਹਿਬ ਦੇ ਪਾਠ ਕਰਨ ਤੇ ਇਸ ਉਪਰੰਤ 500 ਰੁਪਏ ਦੀ ਕੜਾਹ ਪ੍ਰਸਾਦਿ ਦੀ ਦੇਗ ਕਰਵਾ ਅਰਦਾਸ ਉਪਰੰਤ ਪੰਜ ਪਿਆਰਿਆਂ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਦੌਰਾਨ ਪੰਜ ਪਿਆਰਿਆਂ ਵੱਲੋਂ ਐਡਵੋਕੇਟ ਧਾਮੀ ਨੂੰ ਇਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਕੀਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।