View in English:
May 21, 2024 6:19 pm

ਸੂਬੇ ‘ਚ ਅੱਜ ਤੋਂ ਮੁੜ 2 ਦਿਨਾਂ ਤੱਕ ਹਨੇਰੀ-ਬਾਰਿਸ਼ ਦੇ ਆਸਾਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਪ੍ਰੈਲ 18

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੀਤੇ ਦਿਨ ਮੌਸਮ ਸਾਫ਼ ਰਿਹਾ ਜਿਸ ਨਾਲ ਤਾਪਮਾਨ ’ਚ ਵਾਧਾ ਦਰਜ ਕੀਤਾ ਗਿਆ।

ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਹੜਾ ਪੰਜਾਬ ’ਚ ਸਭ ਤੋਂ ਜ਼ਿਆਦਾ ਰਿਹਾ। ਜਦਕਿ ਪਟਿਆਲਾ, ਬਠਿੰਡਾ, ਪਠਾਨਕੋਟ ਤੇ ਚੰਡੀਗੜ੍ਹ ’ਚ 35 ਡਿਗਰੀ, ਮੋਹਾਲੀ ਤੇ ਰੋਪੜ ’ਚ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ ਤੇ ਜਲੰਧਰ ’ਚ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ’ਚ ਧੂੜ ਭਰੀਆਂ ਹਵਾਵਾਂ ਚੱਲਣ ਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਜਦਕਿ 19 ਤੇ 20 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਬੂੰਦਾਬਾਂਦੀ ਦੇ ਨਾਲ ਕਈ ਥਾਵਾਂ ’ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।

Leave a Reply

Your email address will not be published. Required fields are marked *

View in English