View in English:
May 19, 2024 5:19 pm

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਅਪ੍ਰੈਲ 26

ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।

ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇਕ ਵਾਰ ਗੁਰੂ ਘਰ ‘ਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ।

Leave a Reply

Your email address will not be published. Required fields are marked *

View in English