ਸੰਸਦ ਨੇੜੇ ਇਕ ਵਿਅਕਤੀ ਨੇ ਪੈਟਰੋਲ ਪਾ ਕੇ ਆਤਮ ਹੱਤਿਆ ਕਰ ਲਈ। ਪੁਲਿਸ ਮੁਤਾਬਕ ਵਿਅਕਤੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਨਵੀਂ ਦਿੱਲੀ : ਸੰਸਦ ਦੇ ਕੋਲ ਇੱਕ ਵਿਅਕਤੀ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਦਿੱਲੀ ਪੁਲਸ ਨੇ ਦੱਸਿਆ ਕਿ ਬੁੱਧਵਾਰ ਨੂੰ ਸੰਸਦ ਦੇ ਨੇੜੇ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ। ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਦੇ ਹੋਏ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਮੌਕੇ ਤੋਂ ਪੈਟਰੋਲ ਬਰਾਮਦ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਦਿੱਲੀ ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਯੂਪੀ ਦੇ ਬਾਗਪਤ ਦਾ ਰਹਿਣ ਵਾਲਾ ਹੈ। ਉਸਦਾ ਨਾਮ ਜਤਿੰਦਰ ਹੈ। ਉਸ ਨੇ ਰੇਲ ਭਵਨ ਦੇ ਚੌਕ ਵਿੱਚ ਆਪਣੇ ਆਪ ਨੂੰ ਅੱਗ ਲਾ ਲਈ। ਸਥਾਨਕ ਪੁਲਿਸ ਅਤੇ ਰੇਲਵੇ ਪੁਲਿਸ ਨੇ ਕੁੱਝ ਨਾਗਰਿਕਾਂ ਨਾਲ ਮਿਲ ਕੇ ਅੱਗ ਬੁਝਾਈ। ਜਤਿੰਦਰ ਨੂੰ ਹਸਪਤਾਲ ਲਿਜਾਇਆ ਗਿਆ ਹੈ। ਅਜਿਹਾ ਲੱਗਦਾ ਹੈ ਕਿ ਬਾਗਪਤ ‘ਚ ਇਹ ਨਿੱਜੀ ਰੰਜਿਸ਼ ਦਾ ਮਾਮਲਾ ਹੈ, ਜਿਸ ਕਾਰਨ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ ਹੈ।
ਡੀਸੀਪੀ ਦੇਵੇਸ਼ ਕੁਮਾਰ ਮਾਹਲਾ ਨੇ ਦੱਸਿਆ- ਯੂਪੀ ਦੇ ਬਾਗਪਤ ਦੇ ਰਹਿਣ ਵਾਲੇ ਜਤਿੰਦਰ ਨਾਮ ਦੇ ਵਿਅਕਤੀ ਨੇ ਰੇਲ ਭਵਨ ਚੌਰਾਹੇ ‘ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਕਾਂਸਟੇਬਲਾਂ ਨੇ ਕੁਝ ਨਾਗਰਿਕਾਂ ਨਾਲ ਮਿਲ ਕੇ ਤੁਰੰਤ ਅੱਗ ਬੁਝਾਈ। ਜਾਂਚ ‘ਚ ਪਤਾ ਲੱਗਾ ਕਿ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ‘ਚ ਉਸ ਖਿਲਾਫ ਦਰਜ ਹੋਏ ਕੇਸ ਕਾਰਨ ਪਰੇਸ਼ਾਨ ਸੀ। ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਉਸ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।
ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਕ੍ਰਿਸਮਸ ਅਤੇ ਨਵੇਂ ਸਾਲ ਨੂੰ ਲੈ ਕੇ ਦਿੱਲੀ ‘ਚ ਸੁਰੱਖਿਆ ਕਾਫੀ ਸਖਤ ਹੈ। ਭੀੜ ਵਾਲੇ ਇਲਾਕਿਆਂ ਵਿੱਚ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਦੀਆਂ ਟੀਮਾਂ ਲਗਾਤਾਰ ਗਸ਼ਤ ਕਰ ਰਹੀਆਂ ਹਨ। ਵਾਹਨਾਂ ਦੀ ਵੀ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਕੁਝ ਰਿਪੋਰਟਾਂ ਮੁਤਾਬਕ ਜਤਿੰਦਰ 90 ਫੀਸਦੀ ਸੜਿਆ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਮੌਕੇ ਤੋਂ ਸਾਹਮਣੇ ਆਈ ਫੁਟੇਜ ਵਿੱਚ ਵੀ ਵਿਅਕਤੀ ਦੀਆਂ ਜੁੱਤੀਆਂ ਅਤੇ ਬੈਗ ਆਦਿ ਸਮਾਨ ਅੱਗ ਨਾਲ ਸੜਿਆ ਹੋਇਆ ਦਿਖਾਈ ਦੇ ਰਿਹਾ ਹੈ। ਬੁਰੀ ਤਰ੍ਹਾਂ ਝੁਲਸ ਗਏ ਜਤਿੰਦਰ ਦਾ ਇਲਾਜ ਚੱਲ ਰਿਹਾ ਹੈ। ਸਵਾਲ ਇਹ ਵੀ ਉਠਾਏ ਜਾ ਰਹੇ ਹਨ ਕਿ ਅਜਿਹੇ ਸਮੇਂ ‘ਚ ਜਦੋਂ ਕ੍ਰਿਸਮਸ ਨੂੰ ਲੈ ਕੇ ਸੁਰੱਖਿਆ ਦੇ ਪ੍ਰਬੰਧ ਬੇਹੱਦ ਸਖਤ ਹਨ। ਮੁਲਜ਼ਮ ਜਤਿੰਦਰ ਪੈਟਰੋਲ ਲੈ ਕੇ ਰੇਲ ਭਵਨ ਦੇ ਚੌਕ ‘ਤੇ ਕਿਵੇਂ ਪਹੁੰਚਿਆ?