View in English:
September 28, 2024 5:47 pm

ਹਰਿਆਣਾ : ਚੋਣਾਂ ਵਾਲੇ ਦਿਨ 5 ਅਕਤੂਬਰ ਨੂੰ ਹੋਵੇਗੀ ਪੇਡ ਛੁੱਟੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਸਤੰਬਰ 23

ਹਰਿਆਣਾ ‘ਚ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਪੇਡ ਛੁੱਟੀ ਹੋਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਹਰਿਆਣਾ ਕਿਰਤ ਵਿਭਾਗ ਵੱਲੋਂ ਪੰਜਾਬ ਸ਼ਾਪਜ਼ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ 1958 (ਪੰਜਾਬ ਐਕਟ 15 ਆਫ 1958) ਦੇ ਤਹਿਤ ਜਾਰੀ ਕੀਤਾ ਗਿਆ ਹੈ ਤਾਂ ਜੋ ਹਰਿਆਣਾ ਰਾਜ ਵਿੱਚ ਰਜਿਸਟਰਡ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ।

Leave a Reply

Your email address will not be published. Required fields are marked *

View in English