ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਅਕਤੂਬਰ 23
ਹਰਿਆਣਾ ਸਰਕਾਰ ਨੇ ਦੀਵਾਲੀ ਦੇ ਮੌਕੇ ‘ਤੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਤੋਹਫਾ ਦਿੱਤਾ ਹੈ। ਸੂਬਾ ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 3% ਵਾਧੇ ਦਾ ਐਲਾਨ ਕੀਤਾ ਹੈ। ਹੁਣ ਮੁਲਾਜ਼ਮਾਂ ਨੂੰ 50% ਦੀ ਬਜਾਏ 53% ਮਹਿੰਗਾਈ ਭੱਤਾ ਮਿਲੇਗਾ। ਇਹ ਵਾਧਾ 1 ਜੁਲਾਈ 2024 ਤੋਂ ਲਾਗੂ ਹੋਵੇਗਾ।
ਇਸ ਸਬੰਧੀ ਵਿੱਤ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।