ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਮਾਰਚ 12
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਦੀ ਕਾਰਵਾਈ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਈ ਹੈ। ਸੈਸ਼ਨ ਦੌਰਾਨ ਸੱਤਾਧਾਰੀ ਅਤੇ ਵਿਰੋਧੀ ਧਿਰਾਂ ਵਿਚਕਾਰ ਵੱਖ-ਵੱਖ ਮੁੱਦਿਆਂ ‘ਤੇ ਬਹਿਸ ਹੋਈ। ਇਸ ਤੋਂ ਬਾਅਦ ਕਾਂਗਰਸ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ।
ਰਾਜਪਾਲ ਦੇ ਭਾਸ਼ਣ ‘ਤੇ ਦੁਪਹਿਰ ਬਾਅਦ ਚਰਚਾ ਕੀਤੀ ਜਾਵੇਗੀ। ਬਜਟ ਸੈਸ਼ਨ 28 ਮਾਰਚ ਤੱਕ ਜਾਰੀ ਰਹੇਗਾ। ਮੁੱਖ ਮੰਤਰੀ ਨਾਇਬ ਸੈਣੀ 17 ਮਾਰਚ ਨੂੰ ਵਿੱਤ ਮੰਤਰੀ ਵਜੋਂ ਆਪਣਾ ਪਹਿਲਾ ਬਜਟ ਪੇਸ਼ ਕਰਨਗੇ। ਜੋ ਕਿ ਲਗਭਗ 1.95 ਲੱਖ ਕਰੋੜ ਰੁਪਏ ਹੋ ਸਕਦਾ ਹੈ।